Tuesday 9 June 2009

ਉਧਾਰਾ ਗੀਤ


ਸਾਂਨੂਂ ਪ੍ਰਭ ਜੀ,
ਇਕ ਅਦ ਗੀਤ ਅਧਾਰਾ ਹੋਰ ਦੇਯੋ.
ਸਾਡੀ ਬੁਝਦੀ ਜਾਂਦੀ ਆੱਗ,
ਅਂਗਾਰਾ ਹੋਰ ਦੇਯੋ.
ਮੈਂ ਨਿੱਕੀ ਉਮ੍ਰੇ
ਸਾਰਾ ਦਰ੍ਦ ਹਂਡਾ ਬੈਠਾ,
ਸਾਡੀ ਜੋਬਨ ਰੁਤ ਲਈ,
ਦਰ੍ਦ ਕੁਂਆਰਾ ਹੋਰ ਦੇਯੋ.
ਉਮ੍ਰਾਂ ਦੇ ਸਰਵਰ
ਉਮ੍ਰਾਂ ਦੇ ਸਰਵਰ
ਸਾਹਾਂ ਦੇ ਪਾਣੀ
ਗੀਤਾ ਵੇ ਚੁਂਜ ਭਰੀਂ.
ਭਲਕੇ ਨਾ ਰਹਨੇ
ਪੀਡ਼੍ਆ ਦੇ ਚਾਨਨ
ਹਾਵਾਂ ਦੇ ਹਂਸ ਸਰੀਂ
ਗੀਤਾ ਵੇ ਚੁਂਜ ਭਰੀਂ.
ਗੀਤਾ ਵੇ ਉਮ੍ਰਾਂ ਦੇ ਸਰਵਰ ਛਲਿਯੇ
ਪਲ੍ਛਿਨ ਭਰ ਸੁਕ ਜਾਂਦੇ
ਸਾਹਵਾਂ ਦੇ ਪਾਨੀ ਪੀ ਲੈ ਵੇ ਅਡ਼੍ਇਯਾ
ਅਨਚਾਹਿਯਾਂ ਫਿਟ ਜਾਂਦੇ
ਭਲਕੇ ਨ ਸਾਨੂਂ ਦਈਂ ਵੇ ਉਲਮਡਾ
ਭਲਕੇ ਨ ਰੋਸ ਕਰੀਂ
ਗੀਤਾ ਵੇ ਚੁਂਜ ਭਰੀਂ.
ਹਾਵਾਂ ਦੇ ਹਂਸ
ਸੁਨੀਂਦੇ ਵੇ ਲੋਭੀ
ਦਿਲ ਮਰਦਾ ਤਾਂ ਗਾਂਦੇ
ਇਹ ਬਿਰਹੋਂ ਰੁਤ ਹਂਜੂ ਚੁਕਦੇ
ਚੁਕਦੇ ਤੇ ਉਡ ਜਾਂਦੇ
ਐਸੇ ਉਡਦੇ ਮਾਰ ਉਡਾਰੀ
ਮੁਡ਼੍ਅ ਨਾ ਆਣ ਘਰੀਂ
ਗੀਤਾ ਵੇ ਚੁਂਜ ਭਰੀਂ.
ਗੀਤਾ ਵੇ ਚੁਂਜ ਭਰੇਂ ਤਾਂ ਮੈਂ ਤੇਰੀ
ਸੋਨੇ ਚੁਂਜ ਮਢ਼੍ਆਵਾਂ
ਮੈਂ ਚਂਦਰੀ ਤੇਰੀ ਬਰਦੀ ਥੀਂਵਾਂ
ਨਾਲ ਥੀਏ ਪਰਛਾਂਵਾਂ
ਹਾਡ਼੍ਆਈ ਵੇ ਨਾ ਤੂਂ ਤਿਰਹਾਯਾ
ਮੇਰੇ ਵਾਂਗ ਮਰੀਂ
ਗੀਤਾ ਵੇ ਚੁਂਜ ਭਰੀਂ.

No comments:

Post a Comment